ਪੱਤਰ ਪੇ੍ਰਕ
ਮੁੱਲਾਂਪੁਰ ਗਰੀਬਦਾਸ, 2 ਜੂਨ
ਪਿੰਡ ਰਾਣੀ ਮਾਜਰਾ ਵਿੱਚ ਜ਼ਮੀਨੀ ਮਾਮਲੇ ਸਬੰਧੀ ਹੋਏ ਝਗੜੇ ਦੌਰਾਨ ਵਾਪਰੇ ਗੋਲੀ ਕਾਂਡ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਅੱਜ ਜੇਲ੍ਹ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਲੰਘੀ 22 ਮਈ ਨੂੰ ਬਲਵੀਰ ਸਿੰਘ ਬੀਰਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀ ਕਾਂਡ ਵਿੱਚ ਸ਼ਾਮਲ ਮੁਲਜ਼ਮ ਕੁਲਵਿੰਦਰ ਸਿੰਘ, ਸਹਿਜ, ਜਸਪਾਲ ਸਿੰਘ, ਅਵਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਕੁਲਵਿੰਦਰ ਸਿੰਘ ਅਤੇ ਅਵਤਾਰ ਸਿੰਘ ਨੂੰ 14 ਦਿਨਾਂ ਲਈ ਨਾਭਾ ’ਚ ਜੁਡੀਸ਼ਲ ਰਿਮਾਂਡ ’ਤੇ ਭੇਜਿਆ ਗਿਆ ਹੈ। ਉਕਤ ਦੋ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।