ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਇਥੋਂ ਦੇ ਸੈਕਟਰ-39 ਵਿੱਚ ਸਥਿਤ ਵਾਟਰ ਵਰਕਸ ਪਾਣੀ ਦੀ ਸਟੋਰੇਜ ਸਮਰੱਥਾ ਵਧਾਉਣ ਲਈ ਕੰਮ ਕੀਤੇ ਜਾਣ ਕਰਕੇ ਪਾਣੀ ਦੀ ਟੈਂਕੀ ਨੰਬਰ-1 ਨੂੰ ਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੈਕਟਰ-12 ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਨਾਉਣ ਲਈ ਕੁਝ ਥਾਵਾਂ ਦੀ ਮੁਰੰਮਤ ਕੀਤੀ ਜਾਵੇਗੀ। ਇਸ ਲਈ 2 ਅਤੇ 3 ਨਵੰਬਰ ਨੂੰ ਮਨੀਮਾਜਰਾ ਵਿੱਚ ਪਾਣੀ ਦੀ ਸਪਲਾਈ ਬੰਦ ਰਹੇਗੀ। ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਸ਼ਹਿਰ ਦੇ ਸੈਕਟਰ- 14, 15, 16, 17, 18, 21-ਏ, 22- ਏ ਤੇ ਬੀ, 25 ਅਤੇ ਪੀਜੀਆਈ ਵਿੱਚ 2 ਨਵੰਬਰ ਨੂੰ ਪਾਣੀ ਦੀ ਸਪਲਾਈ ਸਵੇਰੇ 4 ਵਜੇ ਤੋਂ 9 ਵਜੇ ਤੱਕ ਪੂਰੇ ਪ੍ਰੈਸ਼ਰ ਨਾਲ ਅਤੇ ਸ਼ਾਮ ਨੂੰ 6 ਵਜੇ ਤੋਂ 8 ਵਜੇ ਤੱਕ ਘੱਟ ਪ੍ਰੈਸ਼ਰ ਨਾਲ ਕੀਤੀ ਜਾਵੇਗੀ। ਇਸੇ ਤਰ੍ਹਾਂ 3 ਨਵੰਬਰ ਨੂੰ ਸਵੇਰੇ 5 ਵਜੇ ਤੋਂ 9 ਵਜੇ ਤੱਕ ਪੂਰੇ ਪ੍ਰੈਸ਼ਰ ਨਾਲ ਅਤੇ ਸ਼ਾਮ ਨੂੰ 6 ਵਜੇ ਤੋਂ 8 ਵਜੇ ਤੱਕ ਘੱਟ ਪ੍ਰੇਸ਼ਰ ਨਾਲ ਪਾਣੀ ਦੀ ਸਪਲਾਈ ਕੀਤੀ ਜਾਵੇਗੀ।