ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਪੁਲੀਸ ਨੇ ਇਕ ਨੌਜਵਾਨ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਵਾਸੀ ਸੈਕਟਰ-56 ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-39 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸਪੋਰਟਸ ਕੰਪਲੈਕਸ ਸੈਕਟਰ-56 ਵਿੱਚ ਛਾਪਾ ਮਾਰਿਆ ਤਾਂ ਨੌਜਵਾਨ ਸੱਟਾ ਲਗਾ ਰਿਹਾ ਸੀ, ਜਿਸ ਨੂੰ 9500 ਰੁਪਏ ਸਣੇ ਕਾਬੂ ਕੀਤਾ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।