ਨਵੀਂ ਦਿੱਲੀ (ਪੱਤਰ ਪ੍ਰੇਰਕ): ਸਾਬਕਾ ‘ਆਪ’ ਵਿਧਾਇਕ ਅਵਤਾਰ ਸਿੰਘ ਕਾਲਕਾ ਤੇ ਸੰਗਤ ਸਿੰਘ ਨੇ ‘ਜਾਗੋ’ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਤੇ ਬੀਤੇ ਦਿਨੀਂ ਇੱਕ ਪ੍ਰੋਗਰਾਮ ਕਾਲਕਾ ਜੀ ਵਿਚ ਕਰਵਾਇਆ ਗਿਆ ਸੀ। ‘ਜਾਗੋ’ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੋਵਾਂ ਆਗੂਆਂ ਨੇ ਬਿਨ੍ਹਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਚੇਤੇ ਰਹੇ ਇਸ ਵਾਰਡ-39 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਹਰਜੀਤ ਸਿੰਘ (ਜੀਕੇ ਦੇ ਭਰਾ) ਦਰਮਿਆਨ ਮੁਕਾਬਲਾ ਹੋਣ ਦੇ ਆਸਾਰ ਹਨ। ਇਸ ਹਲਕੇ ਤੋਂ ਸਰਨਾ ਧੜੇ ਨੇ ਕੋਈ ਉਮੀਦਵਾਰ ਮੈਦਾਨ ’ਚ ਨਹੀਂ ਉਤਾਰਿਆ ਜਿਵੇਂ ਪੰਜਾਬੀ ਬਾਗ਼ ਤੋਂ ‘ਜਾਗੋ’ ਨੇ ਕੋਈ ਉਮੀਦਵਾਰ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਖੜ੍ਹਾ ਨਹੀਂ ਕੀਤਾ ਹੈ।