ਨਵੀਂ ਦਿੱਲੀ, 9 ਸਤੰਬਰ
ਦਿੱਲੀ ਦੇ ਆਜ਼ਾਦ ਮਾਰਕੀਟ ‘ਚ ਅੱਜ ਸਵੇਰੇ ਚਾਰ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ 5 ਵਿਅਕਤੀ ਜ਼ਖ਼ਮੀ ਹੋ ਗਏ। ਅੱਗ ਬੁਝਾਊ ਵਿਭਾਗ ਅਨੁਸਾਰ ਘਟਨਾ ਦੀ ਜਾਣਕਾਰੀ ਸਵੇਰੇ 8.30 ਵਜੇ ਮਿਲੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਕਿਹਾ ਕਿ ਇਮਾਰਤ ਸ਼ਾਇਦ “ਓਵਰ ਲੋਡਿੰਗ” ਕਾਰਨ ਡਿੱਗੀ ਹੈ। ਘਟਨਾ ਵਿੱਚ ਚਾਰ ਜਣੇ ਜ਼ਖ਼ਮੀ ਹੋਏ ਹਨ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਇਮਾਰਤ ‘ਓਵਰਲੋਡ’ ਕਾਰਨ ਡਿੱਗੀ ਹੈ। ਇਮਾਰਤ ਵਿੱਚ ਕੋਈ ਨਹੀਂ ਰਹਿੰਦਾ ਸੀ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।