ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਘਰ ਦੇ ਬਾਹਰ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਨਾਬਾਲਗ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਹਿਲ (17) ਆਪਣੇ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ। ਇਸੇ ਦੌਰਾਨ ਤਿੰਨ ਵਿਅਕਤੀ ਆਏ ਤੇ ਉਥੇ ਪਟਾਕੇ ਚਲਾਉਣ ਲੱਗੇ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਪਟਾਕੇ ਚਲਾਉਣ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਹਮਲਾਵਰਾਂ ਨੇ ਸਾਹਿਲ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੀੜਤ ਨੂੰ ਜੇਪੀਸੀ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲੀਸ ਨੇ ਇਸ ਸਬੰਧੀ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲੀਸ ਪਟਾਕਿਆਂ ਦੀ ਵੀ ਜਾਂਚ ਕਰ ਰਹੀ ਹੈ, ਕਿਉਂਕਿ ਰਾਜਧਾਨੀ ਵਿੱਚ ਪਟਾਕਿਆਂ ’ਤੇ ਪਾਬੰਦੀ ਲੱਗੀ ਹੋਈ ਸੀ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵਾਂ ਧਿਰਾਂ ਨੇ ਪਟਾਕੇ ਕਿੱਥੇ ਖਰੀਦੇ ਸਨ। -ਪੀਟੀਆਈ