ਨਵੀਂ ਦਿੱਲੀ, 5 ਨਵੰਬਰ
ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਬਾਅਦ ਅੱਜ ਸਵੇਰੇ ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਧੂੰਏਂ ਦੀ ਸੰਘਣੀ ਪਰਤ ਛਾ ਗਈ, ਜਿਸ ਕਾਰਨ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਗਲੇ ’ਚ ਖਾਰਸ਼ ਤੇ ਅੱਖਾਂ ਵਿੱਚ ਜਲਣ ਹੋਈ। ਅਧਿਕਾਰੀਆਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਤੋਂ ਉੱਠਣ ਵਾਲੇ ਧੂੰਏਂ ਕਾਰਨ ਸਥਿਤੀ ਹੋਰ ਵਿਗੜ ਸਕਦੀ ਹੈ।