ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਫਰਵਰੀ
ਦਿੱਲੀ ਵਿੱਚ ਸੋਮਵਾਰ ਨੂੰ ਸੰਘਣੀ ਧੁੰਦ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਠੰਢ ਦਾ ਦਿਨ ਦੇਖਣ ਨੂੰ ਮਿਲਿਆ। ਕੌਮੀ ਰਾਜਧਾਨੀ ਵਿੱਚ ਸਵੇਰੇ 9 ਵਜੇ ਤੱਕ ਕੁੱਲ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਵਿੱਚ 9 ਫਰਵਰੀ ਨੂੰ ਗਰਜ਼-ਤੂਫ਼ਾਨ ਤੇ ਬਿਜਲੀ ਚਮਕਣ ਦੇ ਨਾਲ ਮੀਂਹ ਪੈ ਸਕਦਾ ਹੈ। ਸ਼ਹਿਰ ਵਿੱਚ ਅੱਜ ਸੰਘਣੀ ਧੁੰਦ ਪਈ। ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰ ਕੇ ਜੇਨਾਮਾਨੀ ਨੇ ਕਿਹਾ ਕਿ 10 ਫਰਵਰੀ ਤੋਂ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਦੇਖਣ ਦੀ ਭਵਿੱਖਬਾਣੀ ਕੀਤੀ ਗਈ ਹੈ ਕਿਉਂਕਿ ਪੱਛਮੀ ਗੜਬੜ ਦਾ ਪ੍ਰਭਾਵ ਖਤਮ ਹੋ ਜਾਵੇਗਾ। ਇਸ ਦੌਰਾਨ ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੇ’ ਜ਼ੋਨ ਵਿੱਚ ਵਾਪਸ ਆ ਗਈ ਤੇ ਏਅਰ ਕੁਆਲਿਟੀ ਇੰਡੈਕਸ 319 ’ਤੇ ਸੀ।