ਨਵੀਂ ਦਿੱਲੀ, 7 ਅਗਸਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਸੇਵਾਵਾਂ ਬਿੱਲ ਅੱਜ ਰਾਜ ਸਭਾ ਵਿੱਚ ਪੇਸ਼ ਕੀਤਾ। ਦਿੱਲੀ ’ਚ ਸੇਵਾਵਾਂ ’ਤੇ ਨਿਯੰਤਰਣ ਲਈ ਆਰਡੀਨੈਂਸ ਦੀ ਥਾਂ ਲੈਣ ਲਈ ਰਾਜ ਸਭਾ ਵਿੱਚ ਬਿੱਲ ਨੂੰ ਵਿਚਾਰਨ ਅਤੇ ਪਾਸ ਕਰਨ ਲਿਆਂਦਾ ਗਿਆ ਹੈ। ਇਸ ਬਿੱਲ ਨੂੰ ਲੋਕ ਸਭਾ ਨੇ ਪਿਛਲੇ ਹਫਤੇ ਪਾਸ ਕੀਤਾ ਸੀ। ਬਹਿਸ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਦੇ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੇ ਬਿੱਲ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਦਿੱਲੀ ਵਿੱਚ ਸੇਵਾਵਾਂ ਦੇ ਨਿਯੰਤਰਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦੇ ਉਲਟ ਹੈ।