ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਨਵੰਬਰ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਕੌਮੀ ਰਾਜਧਾਨੀ ਵਿੱਚ ਦਿੱਲੀ ਮੋਟਰ ਵਹੀਕਲ ਐਗਰੀਗੇਟਰ ਅਤੇ ਡਿਲਿਵਰੀ ਸਰਵਿਸ ਪ੍ਰੋਵਾਈਡਰ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਕੀਮ ਬਾਈਕ ਟੈਕਸੀਆਂ ਲਈ ਵੀ ਰਾਹ ਪੱਧਰਾ ਕਰਦੀ ਹੈ ਅਤੇ ਟਰਾਂਸਪੋਰਟ ਐਗਰੀਗੇਟਰਾਂ ਨੂੰ ਯਾਤਰੀ ਸੇਵਾਵਾਂ ਲਈ ਇਲੈਕਟ੍ਰਿਕ ਦੋ-ਪਹੀਆ ਵਾਹਨ ਸ਼ਾਮਲ ਕਰਨਾ ਲਾਜ਼ਮੀ ਕਰਦੀ ਹੈ। ਇਸ ਸਬੰਧੀ ਇੱਕ ਅਧਿਕਾਰੀ ਨੇ ਕਿਹਾ, ‘‘ਦਿੱਲੀ ਮੋਟਰ ਵਹੀਕਲ ਐਗਰੀਗੇਟਰਸ ਅਤੇ ਡਿਲਿਵਰੀ ਸਰਵਿਸ ਪ੍ਰੋਵਾਈਡਰ ਸਕੀਮ 2023 ਨਾਲ ਸਬੰਧਤ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਕੀਮ ਨੂੰ ਛੇਤੀ ਹੀ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ ਹੈ।’’ ਇਸ ਯੋਜਨਾ ਦਾ ਉਦੇਸ਼ ਯਾਤਰੀਆਂ ਅਤੇ ਗਾਹਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਗਰੀਗੇਟਰ ਪਲੇਟਫਾਰਮਾਂ ਨੂੰ ਸਰਕਾਰ ਦੇ ਦਾਇਰੇ ਵਿੱਚ ਲਿਆਉਣਾ ਹੈ।