ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਸਤੰਬਰ
ਯਮੁਨਾਪਾਰ ਸ਼ਾਸਤਰੀ ਨਗਰ, ਗੀਤਾ ਕਲੋਨੀ ਭਾਠ ਬਰਾਦਰੀ ਵੱਲੋਂ ਸੁਖਵਿੰਦਰ ਸਿੰਘ ਬੱਬਰ ਦੇ ਮਾਤਾ ਸੁੰਦਰੀ ਗੁਰਦੁਆਰੇ ਦਾ ਚੇਅਰਮੈਨ ਬਣਨ ’ਤੇ ਅੱਜ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਯਮੁਨਾਪਾਰ ਭਾਠ ਬਰਾਦਰੀ ਦੇ ਸਾਰੇ ਮੈਂਬਰਾਂ ਨੇ ਨੌਜਵਾਨ ਅਕਾਲੀ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੇ ਸਲਾਹਕਾਰ ਨੂੰ ਗੁਰਦੁਆਰਾ ਮਾਤਾ ਸੁੰਦਰੀ ਦਾ ਚੇਅਰਮੈਨ ਬਣਨ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੁਖਤਿਆਰ ਸਿੰਘ, ਭਾਠ ਬਿਰਾਦਰੀ ਦਿੱਲੀ ਦੇ ਜਨਰਲ ਸਕੱਤਰ ਸਰਦਾਰ ਸਿੰਘ, ਨਿਰਮਲ ਸਿੰਘ, ਗੁਰਪਾਲ ਸਿੰਘ ਸਮੇਤ ਬਿਰਾਦਰੀ ਦੇ ਹੋਰ ਮੈਂਬਰ ਵੀ ਮੌਜੂਦ ਰਹੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਉਨ੍ਹਾਂ ਨੂੰ ਆਪਣੇ ਸਲਾਹਕਾਰ ਦੇ ਅਹੁਦੇ ’ਤੇ ਬਿਠਾਇਆ ਤੇ ਹੁਣ ਉਨ੍ਹਾਂ ਨੂੰ ਮਾਤਾ ਸੁੰਦਰੀ ਗੁਰਦੁਆਰਾ ਸਾਹਿਬ ਦਾ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦਾ ਸੁਖਵਿੰਦਰ ਸਿੰਘ ਬੱਬਰ ਨੂੰ ਇਹ ਅਹੁਦਾ ਦੇਣ ਲਈ ਧੰਨਵਾਦ ਕੀਤਾ ਤੇ ਉਮੀਦ ਪ੍ਰਗਟਾਈ ਕਿ ਜੋ ਵੀ ਕਾਰਜ ਇੱਥੇ ਹੋਣ ਵਾਲੇ ਹਨ ਜਲਦ ਤੋਂ ਜਲਦ ਪੂਰਾ ਕਰਵਾਉਣ ਦੇ ਯਤਨ ਕਰਨਗੇ।