ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਨੌਜਵਾਨ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਦੀ ਜ਼ਮਾਨਤ ਅਦਾਲਤ ਨੇ ਪਰਵਾਨ ਕਰ ਲਈ ਹੈ। ਇਹ ਪ੍ਰਗਟਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ। ਸਿਰਸਾ ਨੇ ਕਿਹਾ ਕਿ ਘੁੰਮਣ ਭਰਾਵਾਂ ਨੇ ਇਸ ਮਾਮਲੇ ਵਿਚ ਪਰਵਾਨਾ ਦੇ ਹੱਕ ਵਿੱਚ ਦਲੀਲਾਂ ਦਿੰਦਿਆਂ ਕਿਹਾ ਕਿ ਪੰਜਾਬ ਦਾ ਡੀਜੀਪੀ ਸਿੱਖਾਂ ਖ਼ਿਲਾਫ਼ ਮਾਨਸਿਕਤਾ ਰੱਖਦਾ ਹੈ ਤੇ ਪੰਜਾਬ ਨੂੰ ਅਤਿਵਾਦ ਵੱਲ ਧੱਕਣਾ ਚਾਹੁੰਦਾ ਹੈ। ਅਦਾਲਤ ਨੇ ਦਲੀਲਾਂ ਸੁਣਨ ਮਗਰੋਂ ਪਰਵਾਨਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਪਿਛਲੇ ਦੋ ਦਿਨਾਂ ਤੋਂ ਅਦਾਲਤ ਵਿੱਚ ਦਲੀਲਾਂ ਚਲ ਰਹੀਆਂ ਸਨ।