ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਸਤੰਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ, ਰਾਜੀਵ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਹਾਰੂਨ ਯੂਸਫ ਨੇ ਕਿਹਾ ਕਿ ਭਾਜਪਾ ਤੇ ‘ਆਪ’ ਜੋ ਕਿ ਦਿੱਲੀ ਵਿੱਚ ਭ੍ਰਿਸ਼ਟਾਚਾਰ ਵਿੱਚ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਕਿਉਂਕਿ ਆਗਾਮੀ ਦਿੱਲੀ ਨਗਰ ਨਿਗਮ ਚੋਣਾਂ ਲਈ, ਭ੍ਰਿਸ਼ਟ ਨਿਗਮ ਕੌਂਸਲਰ ਜਿਨ੍ਹਾਂ ਨੂੰ ਭਾਜਪਾ ਆਪਣੀ ਪਾਰਟੀ ਵਿੱਚੋਂ ਕੱਢ ਰਹੀ ਹੈ, ‘ਆਪ’ ਉਨ੍ਹਾਂ ਭ੍ਰਿਸ਼ਟ ਨਿਗਮ ਨੇਤਾਵਾਂ ਨੂੰ ਆਪਣੀ ਪਾਰਟੀ ਦੀ ਮੈਂਬਰਸ਼ਿਪ ਦੇਣ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁਖੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਵਕਾਲਤ ਕਰਕੇ ਦਿੱਲੀ ਦੀ ਸੱਤਾ ਹਾਸਲ ਕੀਤੀ ਸੀ, ਹੁਣ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਅੱਧੇ ਤੋਂ ਵੱਧ ਮੰਤਰੀਆਂ ਤੇ ਵਿਧਾਇਕਾਂ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ। ਹਾਰੂਨ ਯੂਸਫ ਨੇ ਕਿਹਾ ਕਿ ‘ਆਪ’ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਤਰ ਪ੍ਰਦੇਸ਼, ਉਤਰਾਖੰਡ ਤੇ ਗੋਆ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ, ਰੁਜ਼ਗਾਰ ਦੀ ਗਰੰਟੀ ਤੇ ਬੇਰੁਜ਼ਗਾਰੀ ਵਰਗੇ ਲੋਕਾਂ ਨੂੰ ਗੁਮਰਾਹ ਕਰਨ ਲਈ ਦਿੱਲੀ ਛੱਡ ਦਿੱਤੀ।