ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਕਤੂਬਰ
ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੰਸੀ ਨੋਟਾਂ ’ਤੇ ਹਿੰਦੂ ਦੇਵੀ ਲਛਮੀ ਅਤੇ ਹਿੰਦੂ ਦੇਵਤਾ ਗਣੇਸ਼ ਦੀਆਂ ਫੋਟੋਆਂ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਪੱਤਰ ਲਿਖਿਆ ਹੈ। ਵਿਰੋਧੀ ਧਿਰ ਭਾਜਪਾ ਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ ’ਤੇ ਆਗਾਮੀ ਚੋਣਾਂ ਲਈ ਸਿਆਸੀ ਡਰਾਮੇਬਾਜ਼ੀ ਕਰਨ ਦਾ ਦੋਸ਼ ਲਗਾਉਂਦੇ ਹੋਏ ਨਿੰਦਾ ਕੀਤੀ ਹੈ। ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ‘ਆਪ’ ’ਤੇ ਵਰ੍ਹਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਕਰੰਸੀ ਨੋਟਾਂ ’ਤੇ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਲਗਾਉਣ ਦੀ ਮੰਗ ਕਰ ਰਹੇ ਹਨ ਪਰ ਪਹਿਲਾਂ ਉਹ ਪਾਰਟੀ ਦੇ ਉਨ੍ਹਾਂ ਲੋਕਾਂ ਨੂੰ ਕਦੋਂ ਬਾਹਰ ਕਰਨਗੇ ਜਿਨ੍ਹਾਂ ਨੇ ਭਗਵਾਨ ਰਾਮ, ਕ੍ਰਿਸ਼ਨ, ਵਿਸ਼ਨੂੰ ਤੇ ਮਹੇਸ਼ ਨੂੰ ਦੇਵਤਾ ਨਾ ਮੰਨਣ ਬਾਰੇ ਤੇ ਕਸ਼ਮੀਰੀ ਪੰਡਿਤਾਂ ਦਾ ਅਪਮਾਨ ਕੀਤਾ ਸੀ। ਕਾਂਗਰਸ ਦੇ ਸੀਨੀਅਰ ਆਗੂ ਰਾਸ਼ਿਦ ਅਲਵੀ ਨੇ ਵੀ ਇਸ ਮਾਮਲੇ ’ਤੇ ‘ਆਪ’ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਪ ਦੇਸ਼ ਨੂੰ ਤਬਾਹ ਕਰ ਰਹੀਆਂ ਹਨ।