ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੁਲਾਈ
ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਭਜਨਪੁਰਾ ’ਚ ਮਰਹੂਮ ਪੱਤਰਕਾਰ ਤਰੁਣ ਸਿਸੋਦੀਆ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਸ੍ਰੀ ਗੁਪਤਾ ਨੇ ਪਰਿਵਾਰਕ ਮੈਂਬਰਾਂ ਨੂੰ ਸੋਗ ਦੀ ਇਸ ਘੜੀ ਵਿੱਚ ਸੰਜਮ ਤੇ ਦਲੇਰੀ ਬਣਾਈ ਰੱਖਣ ਦੀ ਬੇਨਤੀ ਕੀਤੀ ਹੈ। ਇਸ ਮੌਕੇ ਵਿਧਾਇਕ ਅਜੈ ਮਹਾਵਰ ਪ੍ਰਮੋਦ ਗੁਪਤਾ, ਮੋਹਨ ਗੋਇਲ, ਆਦਿੱਤਿਆ ਝਾ ਹਾਜ਼ਰ ਸਨ। ਸ੍ਰੀ ਗੁਪਤਾ ਨੇ ਕਿਹਾ ਕਿ ਪੱਤਰਕਾਰ ਤਰੁਣ ਸਿਸੋਦੀਆ ਇੱਕ ਪਰਿਵਾਰ ਵਾਂਗ ਸਨ, ਜਿਨ੍ਹਾਂ ਦੀ ਅਚਾਨਕ ਮੌਤ ਕਾਫ਼ੀ ਪ੍ਰੇਸ਼ਾਨ ਕਰਨ ਵਾਲੀ ਹੈ। ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤਰੁਣ ਦੀ ਮੌਤ ਨਾਲ ਉਸ ਦੇ ਪਰਿਵਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨਾ ਅਸੰਭਵ ਹੈ ਪਰ ਸੋਗ ਦੀ ਇਸ ਘੜੀ ਵਿੱਚ ਭਾਜਪਾ ਉਸ ਦੇ ਪਰਿਵਾਰ ਨਾਲ ਖੜ੍ਹੀ ਹੈ।