ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਮਾਰਚ
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਨੇ ਰਾਣੀ ਝਾਂਸੀ ਫਲਾਈਓਵਰ ਦੇ ਭ੍ਰਿਸ਼ਟਾਚਾਰ ਬਾਰੇ ਉਨ੍ਹਾਂ ਦੇ ਪੰਜ ਪ੍ਰਸ਼ਨਾਂ ਦਾ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਭਾਜਪਾ ਨੇ 175 ਕਰੋੜ ਦੇ ਫਲਾਈਓਵਰ ਵਿਚ 724 ਕਰੋੜ ਰੁਪਏ ਲਗਾ ਕੇ ਪੂਰੇ 546 ਕਰੋੜ ਦਾ ਘੁਟਾਲਾ ਕੀਤਾ ਹੈ। 2018 ਵਿਚ ਜਦੋਂ ਇਸ ਕੇਸ ਦੀ ਆਡਿਟ ਰਿਪੋਰਟ ਸਥਾਈ ਕਮੇਟੀ ਦੇ ਸਾਹਮਣੇ ਰੱਖੀ ਗਈ ਸੀ ਤਦ ਉੱਤਰੀ ਐਮਸੀਡੀ ਕਮਿਸ਼ਨਰ ਨੂੰ ਇਸ ਬਾਰੇ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਸਵਾਲ ਦਾਗੇ ਕਿ ਇਸ ’ਤੇ ਕੀ ਕਾਰਵਾਈ ਕੀਤੀ ਗਈ ਹੈ। ਕਿਹੜੇ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਗਈ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਕਿਸ ਕੇਸ ਦਾਇਰ ਕੀਤਾ ਗਿਆ ਸੀ। ਮਾਰਚ 2021 ਚੱਲ ਰਿਹਾ ਹੈ। ਉੱਤਰੀ ਐਮਸੀਡੀ ਦੇ ਕਮਿਸ਼ਨਰ ਨੇ ਇਸ ਬਾਰੇ ਅਜੇ ਕੋਈ ਰਿਪੋਰਟ ਨਹੀਂ ਦਿੱਤੀ ਹੈ।
ਇਸ ਦੌਰਾਨ ਸੌਰਭ ਭਾਰਦਵਾਜ ਨੇ ਮੰਗ ਕੀਤੀ ਕਿ ਨੌਰਥ ਐੱਮਸੀਡੀ ਦੇ ਕਮਿਸ਼ਨਰ ਜਲਦੀ ਤੋਂ ਜਲਦੀ ਆਪਣੀ ਰਿਪੋਰਟ ਦੇਵੇ ਕਿ ਇਸ ਭ੍ਰਿਸ਼ਟਾਚਾਰ ਲਈ ਕਿਹੜੇ ਅਧਿਕਾਰੀ ਤੇ ਭਾਜਪਾ ਆਗੂ ਜ਼ਿੰਮੇਵਾਰ ਹਨ। ਪਾਰਟੀ ਹੈੱਡਕੁਆਰਟਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਗ੍ਰੇਟਰ ਕੈਲਾਸ਼ ਤੋਂ ਵਿਧਾਇਕ ਸੌਰਭ ਭਾਰਦਵਾਜ ਨੇ ਕਿਹਾ, “ਜਦੋਂ ਮੈਂ ਅਤੇ ਐਮਸੀਡੀ ਇੰਚਾਰਜ ਦੁਰਗੇਸ਼ ਪਾਠਕ ਪਿਛਲੇ ਸਾਲਾਂ ਤੋਂ ਭਾਜਪਾ ਦੇ ਐਮਸੀਡੀ ਵਿੱਚ ਹੋਏ ਭ੍ਰਿਸ਼ਟਾਚਾਰ ਬਾਰੇ ਪ੍ਰੈੱਸ ਵਾਰਤਾ ਵਿੱਚ ਰਹੇ ਹਾਂ। ਅਸੀਂ ਹਰ ਰੋਜ਼ ਭਾਜਪਾ ਦਾ ਇੱਕ ਨਵਾਂ ਭ੍ਰਿਸ਼ਟਾਚਾਰ ਦੱਸਦੇ ਹਾਂ ਪਰ ਭਾਜਪਾ ਦੇ ਲੋਕਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਹੈ। ਉਨ੍ਹਾਂ ਨੇ ਉੱਤਰ ਦੇਣਾ ਵੀ ਬੰਦ ਕਰ ਦਿੱਤਾ ਤਾਂ ਅਜਿਹਾ ਨਹੀਂ ਹੈ ਕਿ ਜਨਤਾ ਇਸ ਨਾਲ ਕੋਈ ਫਰਕ ਨਹੀਂ ਪੈ ਰਿਹਾ ਪਰ ਉਪ ਚੋਣਾਂ ਵਿਚ ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ 5 ਸੀਟਾਂ ‘ਤੇ ਜ਼ੀਰੋ ਸੀਟ ਦੇ ਦਿੱਤੀ। ਉਨ੍ਹਾਂ ਨੂੰ ਇਕ ਵੀ ਸੀਟ ਨਹੀਂ ਮਿਲੀ। ਇਹ ਇਸ ਲਈ ਹੋਇਆ ਕਿ ਲੋਕ ਜਾਗ ਗਏ ਹਨ। ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ।