ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਅਪਰੈਲ
ਸੂਬਾ ਭਾਜਪਾ ਵੱਲੋਂ ਅੱਜ ਦਿੱਲੀ ਦੇ ਸਾਰੇ 14 ਜ਼ਿਲ੍ਹਿਆਂ ਵਿੱਚ ਇੱਕ ‘ਨਵਾਂ ਵੋਟਰ ਸੰਮੇਲਨ’ ਕਰਵਾਇਆ ਗਿਆ, ਜਿਸ ਵਿੱਚ ਸੂਬਾ ਭਾਜਪਾ ਦੇ ਪ੍ਰਮੁੱਖ ਅਹੁਦੇਦਾਰਾਂ ਅਤੇ ਆਗੂਆਂ ਨੇ ਨਵੇਂ ਵੋਟਰਾਂ ਨਾਲ ਗੱਲਬਾਤ ਕੀਤੀ। ਇਸੇ ਕੜੀ ਵਿੱਚ ਕ੍ਰਿਸ਼ਨਾ ਨਗਰ ਵਿੱਚ ਨਵੇਂ ਵੋਟਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਲਈ ਕੰਮ ਕੀਤਾ ਹੈ। ਆਦੇਸ਼ ਗੁਪਤਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਬਣੀ ਸਰਕਾਰ ਨੇ ਵਿਲੱਖਣ ਕੰਮ ਕੀਤਾ ਹੈ। ਜੰਮੂ-ਕਸ਼ਮੀਰ ਦੇ ਸੰਦਰਭ ਵਿੱਚ ਲਏ ਗਏ ਫੈਸਲੇ ਦਾ ਦੇਸ਼ ਦੇ ਪਹਿਲੇ ਉਦਯੋਗ ਮੰਤਰੀ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਵਿਰੋਧ ਕੀਤਾ ਤੇ ਕਿਹਾ ਕਿ ਦੇਸ਼ ਦੇ ਅੰਦਰ ਇਕ ਕਾਨੂੰਨ, ਇਕ ਨਿਸ਼ਾਨ ਅਤੇ ਸਿਰ ਹੋਣਾ ਚਾਹੀਦਾ ਹੈ, ਜਿਸ ’ਤੇ ਕਾਂਗਰਸ ਸਰਕਾਰ ਨੂੰ ਸਹਿਮਤੀ ਦੇਣੀ ਚਾਹੀਦੀ ਹੈ। ਸਹਿਮਤੀ ਦੀ ਘਾਟ ਕਾਰਨ, ਉਸ ਨੇ ਉਦਯੋਗ ਮੰਤਰੀ ਤੋਂ ਅਸਤੀਫਾ ਦੇ ਦਿੱਤਾ ਅਤੇ 21 ਅਕਤੂਬਰ 1951 ਨੂੰ ਜਨਸੰਘ ਦੀ ਸਥਾਪਨਾ ਕੀਤੀ।