ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ 18,000 ਕਰੋੜ ਰੁਪਏ ਟਰਾਂਸਫਰ ਕੀਤੇ ਤੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਇਸ ਮੌਕੇ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ, ਸੂਬਾ ਸੰਗਠਨ ਦੇ ਜਨਰਲ ਸਕੱਤਰ ਸਿਧਾਰਥ ਨੇ ਮਹਿਰੌਲੀ ਜ਼ਿਲ੍ਹੇ ਦੇ ਕਿਸ਼ਨਗੜ ਪਿੰਡ ਵਿੱਚ ਹੋਈ ਕਿਸਾਨ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਸੁਣਿਆ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਵਿਮੈਨ ਪਾਰਕ, ਕਕਰੋਲਾ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਿਵ ਚੌਕ, ਕਰੋਲ ਬਾਗ ਜ਼ਿਲ੍ਹਾ, ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਅਗਰਸੇਨ ਚੌਕ, ਕੇਂਦਰੀ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੱਛਮੀ ਦਿੱਲੀ ਜ਼ਿਲ੍ਹੇ ਦੇ ਮਹਾਵੀਰ ਨਗਰ ਮੰਡਲ, ਰਾਸ਼ਟਰੀ ਜਨਰਲ ਮੰਤਰੀ ਦੁਸ਼ਯੰਤ ਗੌਤਮ ਨੇ ਸ਼ਾਹਦਰਾ ਜ਼ਿਲ੍ਹੇ ਦੇ ਪਾਂਡਵ ਨਗਰ ਮੰਡਲ, ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂਰੀ ਨੇ ਦੱਖਣੀ ਦਿੱਲੀ ਜ਼ਿਲ੍ਹੇ ਦੇ ਮੌਲਬੈਂਡ ਮੰਡਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਨ ਨੂੰ ਸੁਣਿਆ। ਨੇਤਾਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ 10 ਸਾਲਾਂ ਲਈ ਸੱਤਾ ਵਿੱਚ ਰਹੀ ਤੇ ਸਿਰਫ 60,000 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ, ਨਰਿੰਦਰ ਮੋਦੀ ਨੇ 10 ਕਰੋੜ ਕਿਸਾਨਾਂ ਨੂੰ 95,000 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਭੇਜਣ ਦਾ ਕੰਮ ਕਰ ਦਿੱਤਾ ਗਿਆ, ਉਸ ਤੋਂ ਬਾਅਦ ਅੱਜ 18,000 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਭੇਜੇ ਗਏ।