ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਉੱਤਰੀ-ਪੱਛਮੀ ਦਿੱਲੀ ਦੇ ਸ਼ਾਲੀਮਾਰ ਬਾਗ ਖੇਤਰ ਵਿੱਚ ਇੱਕ ਵਿਅਕਤੀ ਨੇ ਪੈਸੇ ਦੇ ਵਿਵਾਦ ਨੂੰ ਲੈ ਕੇ ਆਪਣੀ ਭਰਜਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਐਤਵਾਰ ਦੁਪਹਿਰ ਨੂੰ ਗੋਲੀ ਲੱਗਣ ਤੋਂ ਬਾਅਦ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਵਿੱਚ ਰਸੋਈਏ ਸਚਿਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਨੀਤੂ ਰਿਸ਼ਤੇ ਵਿੱਚ ਉਸ ਦੀ ਭਰਜਾਈ ਲੱਗੀਦ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ (ਉੱਤਰ ਪੱਛਮੀ) ਜਿੰਦਰ ਕੁਮਾਰ ਮੀਨਾ ਨੇ ਦੱਸਿਆ ਕਿ ਸਚਿਨ ਦਾ ਨੀਤੂ ਨਾਲ ਪੈਸਿਆਂ ਨੂੰ ਲੈ ਕੇ ਵਿਵਾਦ ਹੋ ਗਿਆ ਜਿਸ ਕਾਰਨ ਉਸ ਨੇ ਕਥਿਤ ਤੌਰ ’ਤੇ ਨੀਤੂ ਦਾ ਕਤਲ ਕਰ ਦਿੱਤਾ। ਮੀਨਾ ਨੇ ਦੱਸਿਆ ਕਿ ਪੁਲੀਸ ਸਚਿਨ ਤੋਂ ਪੁੱਛ-ਪੜਤਾਲ ਕਰ ਰਹੀ ਹੈ। ਪੁਲੀਸ ਨੇ ਦੱਸਿਆ ਕਿ ਸਚਿਨ ਭੱਜਣ ਲੱਗਾ ਸੀ ਪਰ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।