ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਕੌਮੀ ਰਾਜਧਾਨੀ ਵਿੱਚ ‘ਹਿੰਦੁਸਤਾਨ ਪੋਸਟ’ ਦੇ ਪੱਤਰਕਾਰ ਨਰੇਸ਼ ਵਤਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇੰਪੀਰੀਅਲ ਹੋਟਲ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਾ ਸੀ। ਇਸ ਮੌਕੇ ਵਤਸ ਨੂੰ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਸੀ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਸੀ। ਦਿੱਲੀ ਪੁਲੀਸ ਨੇ ਪੱਤਰਕਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ।