ਨਵੀਂ ਦਿੱਲੀ, 1 ਨਵੰਬਰ
ਜੇਲ੍ਹ ਵਿੱਚ ਬੰਦ ਠੱਗ ਸੁਕੇਸ਼ ਚੰਦਰਸ਼ੇਖਰ ਨੇ ਦਿੱਲੀ ਦੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਆਗੂ ਸਤੇਂਦਰ ਜੈਨ ਨੇ ਜੇਲ੍ਹ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਲਈ 2019 ਵਿੱਚ 10 ਕਰੋੜ ਰੁਪਏ ਵਸੂਲੇ ਸਨ। ਚੰਦਰਸ਼ੇਖਰ ਦੇ ਵਕੀਲ ਨੇ ਅੱਜ ਇਹ ਜਾਣਕਾਰੀ ਦਿੱਤੀ। ਚੰਦਰਸ਼ੇਖਰ ਇੱਥੋਂ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੇ 7 ਅਕਤੂਬਰ ਨੂੰ ਪੱਤਰ ਲਿਖਿਆ ਸੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਦਾ ਇਹ ਦੋਸ਼ ਮੋਰਬੀ ਘਟਨਾ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ।
ਇਸ ਦੌਰਾਨ ਭਾਜਪਾ ਨੇ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ‘ਮਹਾ ਠੱਗ’ ਪਾਰਟੀ ਕਰਾਰ ਦਿੱਤਾ।