ਨਵੀਂ ਦਿੱਲੀ, 20 ਸਤੰਬਰ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਕੋਚਿੰਗ ਸੈਂਟਰ ਵਿਚ ਜੁਲਾਈ ਮਹੀਨੇ ਇਮਾਰਤ ਦੇ ਬੇਸਮੈਂਟ ’ਚ ਪਾਣੀ ਆਉਣ ਕਾਰਨ ਤਿੰਨ ਆਈਏਐਸ ਪ੍ਰੀਖਿਆਰਥੀਆਂ ਦੀ ਮੌਤ ਦੀ ਜਾਂਚ ਕਰ ਰਹੀ ਉੱਚ ਪੱਧਰੀ ਕਮੇਟੀ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚਾਰ ਹਫ਼ਤਿਆਂ ਵਿੱਚ ਅੰਤਰਿਮ ਉਪਾਅ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।
ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੇ ਬੈਂਚ ਨੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਸਰਕਾਰਾਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨੀਤੀ, ਵਿਧਾਨਕ ਅਤੇ ਪ੍ਰਸ਼ਾਸਨਿਕ ਤਬਦੀਲੀਆਂ ਬਾਰੇ ਅਦਾਲਤ ਨੂੰ ਜਾਣੂ ਕਰਵਾਉਣ। ਬੈਂਚ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਪੁਰਾਣੇ ਰਾਜੇਂਦਰ ਨਗਰ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਭਾਰਤ ਨੂੰ ਨਿਰਦੇਸ਼ ਦੇਵਾਂਗੇ। -ਪੀਟੀਆਈ