ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਹ ਕਦਮ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਬਰਾਬਰ ਹੈ। ਉਨ੍ਹਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਸਵਾਲ ਕੀਤਾ ਹੈ ਕਿ ਉਹ ਲੋਕਾਂ ਨੂੰ ਦੱਸਣ ਕਿ ਗਾਂਧੀ ਪਰਿਵਾਰ ਵਾਰ ਵਾਰ ਸਿੱਖਾਂ ਦੇ ਕਾਤਲਾਂ ਨੂੰ ਅਹੁਦੇ ਕੇ ਕਿਊਂ ਨਿਵਾਜਦਾ ਹੈ। ਉਨ੍ਹਾਂ ਪੰਜਾਬ ਸਮੇਤ ਕਾਂਗਰਸ ਦੇ ਹੋਰ ਆਗੂਆਂ ਨੂੰ ਸਵਾਲ ਕੀਤਾ ਹੈ ਕਿ ਕੀ ਉਹ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਇਸ ਫੈਸਲੇ ’ਤੇ ਆਪਣਾ ਪ੍ਰਤੀਕਰਮ ਦੇਣਗੇ। ਸਿਰਸਾ ਨੇ ਕਿਹਾ ਕਿ ਸ਼ਾਇਦ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿੱਚ ਟਾਈਟਲਰ ਖ਼ਿਲਾਫ਼ ਬੋਲਣ ਦੀ ਦਲੇਰੀ ਮੁੱਕ ਗਈ ਹੈ।