ਨਵੀਂ ਦਿੱਲੀ, 3 ਮਈ
ਦਿੱਲੀ ਵਿਚ ਕਰੋਨਾ ਦੇ ਕੇਸ ਵਧ ਰਹੇ ਹਨ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਥੇ ਪਿਛਲੇ 24 ਘੰਟਿਆਂ ਵਿਚ 1414 ਕਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ। ਦੂਜੇ ਪਾਸੇ ਹਾਲੇ ਵੀ ਲੋਕ ਕਰੋਨਾ ਸਾਵਧਾਨੀਆਂ ਦਾ ਪਾਲਣ ਨਹੀਂ ਕਰ ਰਹੇ। ਦੂਜੇ ਪਾਸੇ ਦੇਸ਼ ਵਿੱਚ ਅੱਜ 2,568 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 20 ਜਣਿਆਂ ਦੀ ਮੌਤ ਹੋਈ, ਜਿਸ ਮਗਰੋਂ ਮੌਤਾਂ ਦੀ ਕੁੱਲ ਗਿਣਤੀ 5,23,889 ਹੋ ਗਈ ਹੈ। ਇਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਕਰੋਨਾ ਦੇ ਅੱਧੇ ਤੋਂ ਜ਼ਿਆਦਾ ਕੇਸ ਦਿੱਲੀ ਵਿਚ ਹਨ।