ਨਵੀਂ ਦਿੱਲੀ, 11 ਜੂਨ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸ਼ਨਿਚਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੂੰ ਸਾਂਝੀ ਕਾਰਜ ਯੋਜਨਾ ਬਣਾਉਣ ਦਾ ਸੱਦਾ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਸਿਰਫ 30 ਫ਼ੀਸਦੀ ਪ੍ਰਦੂਸ਼ਣ ਸਥਾਨਕ ਤੌਰ ’ਤੇ ਪੈਦਾ ਹੁੰਦਾ ਹੈ ਅਤੇ ਬਾਕੀ ਬਾਹਰੋਂ ਆਉਂਦਾ ਹੈ। ਉਨ੍ਹਾਂ ਨੇ ਕਿਹਾ, “ਵਾਹਨ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਦਿੱਲੀ ਵਿੱਚ ਇੱਕ ਚੁਣੌਤੀ ਹੈ। ਅਸੀਂ ਪਹਿਲਾਂ ਸੀਐੱਨਜੀ ਲੈ ਕੇ ਆਏ ਅਤੇ ਹੁਣ ਇਲੈਕਟ੍ਰਿਕ ਵਾਹਨਾਂ ਨੂੰ ਲਿਆਉਣ ਦਾ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਹਾਂ। ਸ਼ਹਿਰ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਪੀਐੱਨਜੀ ਵਿੱਚ ਤਬਦੀਲ ਹੋ ਗਈਆਂ ਹਨ।” ਰਾਏ ਨੇ ਕਿਹਾ ਕਿ ਸਰਕਾਰ ਇਸ ਸਮੇਂ ਵੱਡੇ ਪੱਧਰ ’ਤੇ ਪੌਦੇ ਲਗਾਉਣ ਦੀ ਮੁਹਿੰਮ ’ਤੇ ਕੰਮ ਕਰ ਰਹੀ ਹੈ। ਮੰਤਰੀ ਨੇ ਕਿਹਾ, “ਅਸੀਂ ਗਰੀਨ ਕਵਰ ਨੂੰ ਵਧਾਉਣ ਲਈ ਕੰਮ ਕਰ ਰਹੇ ਹਾਂ, ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਪਰ ਕੇਂਦਰ ਦੇ ਦਖਲ ਨਾਲ ਇੱਕ ਸਾਂਝੀ ਕਾਰਜ ਯੋਜਨਾ ਦੀ ਲੋੜ ਹੈ।’’ -ਪੀਟੀਆਈ