ਨਵੀਂ ਦਿੱਲੀ, 1 ਜੁਲਾਈ
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ 10 ਸਾਲ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਦਲੀਲ ਦਿੱਤੀ ਸੀ ਕਿ ਉਹ ਕਰੋਨਾ ਪੀੜਤ ਹੈ ਤੇ ਆਈਸੀਯੂ ਵਿੱਚ ਭਰਤੀ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਬੀਆਰ ਗਵਈ ਦੇ ਬੈਂਚ ਨੇ ਕਿਹਾ ਕਿ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਨਹੀਂ ਕਰ ਸਕਦਾ।