ਨਵੀਂ ਦਿੱਲੀ, 29 ਜੁਲਾਈ
ਇੱਥੋਂ ਦੇ ਇਕ ਕੋਚਿੰਗ ਸੈਂਟਰ ਵਿਚ ਪਾਣੀ ਭਰਨ ਤੇ ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਫਾਇਰ ਵਿਭਾਗ ਨੇ ਰਾਓ ਆਈਏਐਸ ਕੋਚਿੰਗ ਸੈਂਟਰ ਦੀ ਫਾਇਰ ਐਨਓਸੀ ਰੱਦ ਕਰ ਦਿੱਤੀ ਹੈ। ਵਿਭਾਗ ਨੇ ਦੋਸ਼ ਲਾਇਆ ਹੈ ਕਿ ਉਕਤ ਸੈਂਟਰ ਨੇ ਗਲਤ ਜਾਣਕਾਰੀ ਦੇ ਕੇ ਐਨਓਸੀ ਹਾਸਲ ਕੀਤੀ ਸੀ। ਇਸ ਸੈਂਟਰ ਖ਼ਿਲਾਫ ਕਾਰਵਾਈ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਤੋਂ ਬਾਅਦ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਨੇ ਇਸ ਸੈਂਟਰ ਖ਼ਿਲਾਫ ਕਾਗਜ਼ੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਖੇਤਰ ਵਿਚ ਡਰੇਨਾਂ ’ਤੇ ਕੀਤੇ ਗਏ ਕਬਜ਼ਿਆਂ ਨੂੰ ਵੀ ਹਟਾਇਆ ਜਾ ਰਿਹਾ ਹੈ।