ਨਵੀਂ ਦਿੱਲੀ, 21 ਮਈ
ਇਥੋਂ ਦੀ ਪੁਲੀਸ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਰਤਨ ਲਾਲ ਨੂੰ ਵਾਰਾਨਸੀ ਦੇ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਮਿਲੇ ‘ਸ਼ਿਵਲਿੰਗ’ ਬਾਰੇ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ ਲਈ ਸ਼ੁੱਕਰਵਾਰ ਰਾਤ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਉਨ੍ਹਾਂ ਨੂੰ ਦਿੱਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 153ਏ ਅਤੇ 295ਏ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਦੇ ਵਕੀਲ ਦੀ ਸ਼ਿਕਾਇਤ ਦੇ ਆਧਾਰ ‘ਤੇ ਮੰਗਲਵਾਰ ਰਾਤ ਨੂੰ ਲਾਲ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ। ਆਪਣੀ ਸ਼ਿਕਾਇਤ ਵਿਚ ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਲਾਲ ਨੇ ਹਾਲ ਹੀ ਵਿਚ ਸ਼ਿਵਲਿੰਗ ‘ਤੇ ਅਪਮਾਨਜਨਕ, ਭੜਕਾਊ ਟਵੀਟ ਸਾਂਝਾ ਕੀਤਾ ਸੀ।