ਨਵੀਂ ਦਿੱਲੀ, 8 ਜਨਵਰੀ
ਦਿੱਲੀ ਡਿਜ਼ਾਸਟਰ ਮੇਨੈਜਮੈਂਟ ਅਥਾਰਿਟੀ ਨੇ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਦਿੱਲੀ ਦੇ ਗੁਰਦੁਆਰਿਆਂ ਵਿੱਚ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸ਼ਰਧਲੂਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਪਏਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਲਈ ਮਾਸਕ ਪਹਿਨਣਾ ਦੇ ਸਮਾਜਿਕ ਦੂਰੀ ਰੱਖਣਾ ਲਾਜ਼ਮੀ ਹੈ। ਇਸੇ ਦੌਰਾਨ ਥਰਮਲ ਸਕਰੀਨਿੰਗ, ਸਵੱਛਤਾ ਤੇ ਸੈਨੇਟਾਈਜ਼ਰ ਦੀ ਵਿਵਸਥਾ ਵੀ ਕਰਨੀ ਪਏਗੀ। ਦਿੱਲੀ ਦੇ ਸਾਰੇ ਜ਼ਿਲ੍ਹਾ ਮੈਜਿਸਟਰੇਟ ਤੇ ਜ਼ਿਲ੍ਹਾ ਡੀਸੀਪੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਸਰਧਾਲੂਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪਾਲਣਾ ਕੀਤੀ ਜਾ ਰਹੀ ਹੈ। -ਪੀਟੀਆਈ