ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸਿੱਖਸ ਫਾਰ ਜਸਟਿਸ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਲੈਣ ਦੇਣ ਨਹੀਂ ਹੈ ਤੇ ਇਸ ਬਾਰੇ ਕੀਤੇ ਜਾ ਰਹੇ ਦਾਅਵੇ ਝੂਠੇ ਅਤੇ ਬੇਬੁਨਿਆਦ ਹਨ। ਸ੍ਰੀ ਸਿਰਸਾ ਨੇ ਕਿਹਾ ਕਿ ਸਿੱਖਸ ਫਾਰ ਜਸਟਿਸ ਵੱਲੋਂ ਉਨ੍ਹਾਂ ਦੇ ਨਾਂ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦਾ ਰਾਇਸ਼ੁਮਾਰੀ-2020 ਨਾਲ ਕੋਈ ਸਬੰਧ ਨਹੀਂ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਉਹ ਦਿੱਲੀ ਦੇ ਸਿੱਖਾਂ ਦੀ ਪ੍ਰਤੀਨਿਧਤਾ ਕਰਦੇ ਹਨ ਪਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਾਅਲੀ ਚਿੱਠੀਆਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਸਬੰਧੀ ਮੀਟਿੰਗ ਕਰ ਕੇ ਕਿਹਾ ਹੈ ਕਿ ਦਿੱਲੀ ਕਮੇਟੀ ਧਾਰਮਿਕ ਸੰਸਥਾ ਹੈ ਜਿਸ ਦਾ ਰੈਫਰੰਡਮ-2020 ਨਾਲ ਕੋਈ ਸਬੰਧ ਨਹੀਂ ਹੈ।