ਨਵੀਂ ਦਿੱਲੀ, 24 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 150 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ’ਚ ਸਵਾਰੀ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ,‘ਇਹ ਤੁਹਾਡੀਆਂ ਬੱਸਾਂ ਹਨ। ਕਿਰਪਾ ਕਰਕੇ ਇਨ੍ਹਾਂ ਦਾ ਧਿਆਨ ਰੱਖੋ ਤੇ ਇਨ੍ਹਾਂ ਨੂੰ ਗੰਦਾ ਨਾ ਕਰੋ।’ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਕ ਸਾਲ ‘ਚ 2,000 ਇਲੈਕਟ੍ਰਿਕ ਬੱਸਾਂ ਲਿਆਉਣ ਦਾ ਟੀਚਾ ਹੈ।