ਨਵੀਂ ਦਿੱਲੀ, 4 ਅਕਤੂਬਰ
ਦਿੱਲੀ ਪੁਲੀਸ ਨੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ਼ ਇੰਡੀਆ (ਪੀਐੱਫਆਈ) ਨਾਲ ਕਥਿਤ ਤੌਰ ‘ਤੇ ਜੁੜੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਂਦਰ ਸਰਕਾਰ ਵੱਲੋਂ 28 ਸਤੰਬਰ ਨੂੰ ਪੀਐੱਫਆਈ ’ਤੇ ਪਾਬੰਦੀ ਲਾਉਣ ਤੋਂ ਬਾਅਦ ਕੌਮੀ ਰਾਜਧਾਨੀ ਵਿੱਚ ਪੀਐੱਫਆਈ ਮੈਂਬਰਾਂ ਦੀ ਗ੍ਰਿਫ਼ਤਾਰੀ ਦਾ ਇਹ ਪਹਿਲਾ ਮਾਮਲਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਸ਼ਹਿਰ ਦੇ ਛੇ ਜ਼ਿਲ੍ਹਿਆਂ ਵਿੱਚ ਫੈਲੀਆਂ ਪੀਐੱਫਆਈ ਇਕਾਈਆਂ ‘ਤੇ ਛਾਪੇਮਾਰੀ ਕਰਕੇ ਸਮੂਹ ਨਾਲ ਕਥਿਤ ਤੌਰ ‘ਤੇ ਜੁੜੇ 33 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ।