ਨਵੀਂ ਦਿੱਲੀ, 27 ਅਗਸਤ
ਪੁਲੀਸ ਨੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਕੇਂਦਰੀ ਦਿੱਲੀ ਵਿਚ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਸਮਾਗਮ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਨੇ ਸ਼ਹਿਰ ਦੇ ਪੁਲੀਸ ਮੁਖੀ ਨੂੰ ਪੱਤਰ ਲਿਖ ਕੇ ਸਮਾਗਮ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ।