ਨਵੀਂ ਦਿੱਲੀ, 2 ਨਵੰਬਰ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਲੋਕਾਂ ਨੂੰ ਘਰਾਂ ਤੋਂ ਕੰਮ ਕਰਨ, ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਲਈ ਵਾਹਨ ਸਾਂਝੇ ਕਰਨ ਦੀ ਅਪੀਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੋਸਣਾ ਬੰਦ ਕਰੇ, ਕਿਉਂਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਕਾਰਨ ਕਿਸਾਨਾਂ ਨੂੰ ਨਫ਼ਰਤ ਕਰਦੀ ਹੈ। ਭਾਜਪਾ ਹੁਣ ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰ ਰਹੀ ਹੈ। ਉਨ੍ਹਾਂ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੋਂ ਬਦਲਾ ਲੈਣ ਦੀ ਭਾਵਨਾ ਛੱਡ ਕੇ ਉਨ੍ਹਾਂ ਦੀ ਸਮੱਸਿਆਵਾਂ ਸਮਝੇ ਤੇ ਸਮਰਥਨ ਕਰੇ। ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਰਾਜਨੀਤੀ ਨਾਲ ਹੱਲ ਨਹੀਂ ਕੀਤਾ ਜਾ ਸਕਦਾ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਯੋਜਨਾ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਲਾਗੂ ਕਰਨ ਦੀ ਲੋੜ ਹੈ।