ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਨਵੰਬਰ
ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਨੀਵਾਰ ਨੂੰ ਨਿੱਜੀਕਰਨ ਵਿਰੁੱਧ ਸਾਹਿਬਾਬਾਦ ਸਾਈਟ ਚਾਰ ’ਤੇ ਸਥਿਤ ਸੀਈਐੱਲ ਦੇ ਮੁਲਾਜ਼ਮਾਂ ਵੱਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਸੰਬੋਧਨ ਕਰਨ ਲਈ ਪਹੁੰਚੇ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨ ਅਤੇ ਮਜ਼ਦੂਰ ਇੱਕ ਹਨ ਅਤੇ ਅਸੀਂ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਲੜਦੇ ਰਹਾਂਗੇ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਜ਼ਦੂਰ ਅੰਦੋਲਨ ਨੂੰ ਸਮਰਥਨ ਦੇਣ ਦੀ ਗੱਲ ਸਪੱਸ਼ਟ ਕੀਤੀ। ਟਿਕੈਤ ਨੇ ਕਿਹਾ, ‘‘ਭਾਰਤ ਸਰਕਾਰ ਦੇਸ਼ ਵਿੱਚ ਰੁਜ਼ਗਾਰ ਦੇ ਕਾਰੋਬਾਰ ਨੂੰ ਬੰਦ ਕਰਨਾ ਚਾਹੁੰਦੀ ਹੈ। ਸੀਈਐੱਲ ਰਾਹੀਂ ਤੁਸੀਂ ਲੋਕ ਰਣਨੀਤਕ ਤੌਰ ’ਤੇ ਮਹੱਤਵਪੂਰਨ ਉਤਪਾਦ ਕਰਦੇ ਹੋ। ਅਜਿਹੀਆਂ ਕੰਪਨੀਆਂ ਦੇ ਨਿੱਜੀ ਹੱਥਾਂ ਵਿੱਚ ਜਾਣ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ।’’