ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਮਾਰਚ
ਦਿੱਲੀ ਦੇ ਬਾਹਰੀ ਇਲਾਕੇ ਨਰੇਲਾ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਜੁੱਤੀ ਫੈਕਟਰੀ ਵਿੱਚ ਬੁੱਧਵਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਨੇੜੇ ਦੀਆਂ ਦੋ ਹੋਰ ਫੈਕਟਰੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਇਕ ਦਰਜਨ ਗੱਡੀਆਂ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਫੈਕਟਰੀ ’ਚ ਅੱਗ ਲੱਗੀ, ਉਸ ਸਮੇਂ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਸੀ। ਇਸ ਲਈ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਦੇ ਨਾਲ ਹੀ ਪੁਲੀਸ ਨੇ ਅੱਗ ਲੱਗਣ ਦੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨਰੇਲਾ ਇੰਡਸਟੀਰੀਅਲ ਏਰੀਆ ’ਚ ਬੁੱਧਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਉਦੋਂ ਤੱਕ ਇਸ ਨੇ ਪਿਛਲੇ ਪਾਸੇ ਸਥਿਤ ਦੋ ਫੈਕਟਰੀਆਂ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ। ਅੱਗ ’ਤੇ ਦਰਜਨ ਦੇ ਕਰੀਬ ਲੋਕਾਂ ਦੀ ਮਦਦ ਨਾਲ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਐੱਨਆਈਏ ਥਾਣਾ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।