ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੂਨ
ਸਿੱਖ ਬੰਧੂ ਟਰੱਸਟ ਵੱਲੋਂ ਦਿੱਲੀ ਦੇ ਸਿੱਖ ਭਾਈਚਾਰੇ ਦੀ ਸੇਵਾ ਲਈ ਕਈ ਕਿਸਮ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਪਰਵਾਸੀ ਭਾਰਤੀਆਂ ਦੇ ਦਿੱਲੀ ਦੇ ਕੌਮਾਂਤਰੀ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ, ਜੋ ਕੋਵਿਡ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਕਰ ਕੇ ਨਿਭਾਈਆਂ ਜਾਣਗੀਆਂ। ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਿਆਤ ਨੇ ਦੱਸਿਆ ਕਿ ਕਰਾਂ ਸਬੰਧੀ ਸਮੱਸਿਆਵਾਂ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।