ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਨਵੰਬਰ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਵਿਡ-19 ਲਈ ਡਿਊਟੀ ਦੌਰਾਨ ਕਰੋਨਾ ਕਾਰਨ ਜਾਨ ਗੁਆਉਣ ਵਾਲੀ ਸਵਰਗੀ ਸੁਨੀਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਿੱਲੀ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਵਰਗੀ ਸੁਨੀਤਾ ‘ਈਡੀਐਮਸੀ’ ਵਿੱਚ ਸਫ਼ਾਈ ਕਰਮਚਾਰੀ ਸੀ। ਕੋਵਿਡ-19 ਦੀ ਡਿਊਟੀ ਕਰਦੇ ਹੋਏ ਕਰੋਨਾ ਦੀ ਲਾਗ ਲੱਗਣ ਕਾਰਨ ਮੌਤ ਹੋ ਗਈ ਸੀ। ਤੇ ਲੋਕਾਂ ਦੀ ਸੇਵਾ ਕਰਦੇ ਹੋਏ ਉਸ ਦੀ ਮੌਤ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਹੁਣ ਤੱਕ ਕੋਵਿਡ ਦੌਰਾਨ ਲੋਕਾਂ ਦੀ ਸੇਵਾ ਕਰਦੇ ਹੋਏ ਕਰੋਨਾ ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ 18 ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮਾਣ ਭੱਤਾ ਦਿੱਤਾ ਹੈ। ਜਿਸ ਵਿੱਚ ਦੋ ਸਫ਼ਾਈ ਕਰਮਚਾਰੀਆਂ ਨੂੰ ਇੱਕ-ਇੱਕ ਕਰੋੜ ਦਿੱਤਾ ਗਿਆ ਹੈ। ਪੂਰੇ ਦੇਸ਼ ਵਿੱਚ ਸਿਰਫ਼ ਦਿੱਲੀ ਸਰਕਾਰ ਨੇ ਹੀ ਅਜਿਹਾ ਕੀਤਾ ਹੈ। ਕੇਜਰੀਵਾਲ ਸੁਨੀਤਾ ਦੇ ਪਰਿਵਾਰ ਨੂੰ ਮਿਲਣ ਪੂਰਬੀ ਦਿੱਲੀ ਦੇ ਸੀਲਮਪੁਰ ਪਹੁੰਚੇ। ਸੁਨੀਤਾ ਦੀ ਲੋਕਾਂ ਦੀ ਸੇਵਾ ਕਰਦੇ ਹੋਏ ਲਾਗ ਲੱਗ ਗਈ ਸੀ ਤੇ 15 ਮਈ 2020 ਨੂੰ ਕਰੋਨਾ ਕਾਰਨ ਮੌਤ ਹੋ ਗਈ ਸੀ। ਮੁੱਖ ਮੰਤਰੀ ਨੇ ਪੂਰੇ ਪਰਿਵਾਰ ਨੂੰ ਦਿਲਾਸਾ ਦਿੱਤਾ ਤੇ ਭਵਿੱਖ ਵਿੱਚ ਵੀ ਲੋੜ ਪੈਣ ‘ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਵਰਗੀ ਸੁਨੀਤਾ ਈਡੀਐਮਸੀ ਵਿੱਚ ਸਫਾਈ ਕਰਮਚਾਰੀ ਸੀ। ਕੋਵਿਡ-19 ਦੀ ਡਿਊਟੀ ਕਰਦੇ ਹੋਏ ਉਹ ਵੀ ਕਰੋਨਾ ਨਾਲ ਸੰਕਰਮਿਤ ਹੋ ਗਈ ਅਤੇ ਲੋਕਾਂ ਦੀ ਸੇਵਾ ਕਰਦੇ ਹੋਏ ਦਮ ਤੋੜ ਗਈ। ਉਨ੍ਹਾਂ ਨੇ ਲੋਕਾਂ ਦੀ ਸੇਵਾ ਵਿੱਚ ਆਪਣਾ ਜੀਵਨ ਨਿਛਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਰਹੂਮ ਸੁਨੀਤਾ ਦੀ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਰੱਖੀ ਜਾ ਸਕਦੀ।