ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਅਗਸਤ
ਦਿੱਲੀ ‘ਚ ਵੀਰਵਾਰ ਸਵੇਰੇ ਲਗਾਤਾਰ ਬਾਰਿਸ਼ ਹੋਈ, ਜਿਸ ਕਾਰਨ ਸ਼ਹਿਰ ਦੇ ਕਈ ਹਿੱਸਿਆਂ ‘ਚ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਲੋਕਾਂ ਨੂੰ ਸੜਕਾਂ ਉੱਪਰ ਖੜ੍ਹੇ ਮੀਂਹ ਦੇ ਪਾਣੀ ਵਿੱਚੋਂ ਗੱਡੀਆਂ ਲੰਘਾ ਕੇ ਜਾਣਾ ਪਿਆ। ਅੰਡਰਪਾਸ ਲਗਭਗ ਪੂਰੀ ਤਰ੍ਹਾਂ ਡੁੱਬ ਗਏ ਸਨ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਆਪਣੇ ਤਾਜ਼ਾ ਬੁਲੇਟਿਨ ਵਿੱਚ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਹਫ਼ਤੇ ਦੌਰਾਨ ਭਾਰੀ ਬਾਰਿਸ਼ ਹੁੰਦੀ ਰਹੇਗੀ।
ਕੌਮੀ ਰਾਜਧਾਨੀ ‘ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਤੋਂ ਬਾਅਦ ਨਮੀ ਵਾਲੇ ਹਾਲਾਤ ਬਣੇ ਹੋਏ ਹਨ।