ਨਵੀਂ ਦਿੱਲੀ, 11 ਸਤੰਬਰ
ਅੱਜ ਸਵੇਰੇ ਭਾਰੀ ਮੀਂਹ ਨੇ ਦਿੱਲੀ ਦੇ ਤਾਪਮਾਨ ਵਿੱਚ ਤਾਪਮਾਨ ਡਿੱਗ ਗਿਆ ਪਰ ਬਹੁਤੀਆਂ ਥਾਵਾਂ ’ਤੇ ਪਾਣੀ ਭਰ ਗਿਆ। ਸਫਦਰਜੰਗ ਆਬਜ਼ਰਵੇਟਰੀ ਅਨੁਸਾਰ ਕੌਮੀ ਰਾਜਧਾਨੀ ਦਾ ਘੱਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ 97 ਮਿਲੀਮੀਟਰ ਮੀਂਹ ਪਿਆ। ਇਸ ਕਾਰਨ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਕਈ ਥਾਵਾਂ ’ਤੇ ਪਾਣੀ ਭਰਨ ਕਾਰਨ ਮੀਂਹ ਲੋਕਾਂ ਲਈ ਮੁਸੀਬਤ ਲੈ ਕੇ ਆਇਆ।