ਨਵੀਂ ਦਿੱਲੀ: ਦਿੱਲੀ ਦੇ ਸਕੂਲਾਂ ਦੇ ਅਮਲੇ ਨੂੰ 15 ਅਕਤੂਬਰ ਤੱਕ ਕਰੋਨਾ ਟੀਕਾ ਲਗਵਾਉਣ ਦੀ ਹਦਾਇਤ ਕੀਤੀ ਗਈ ਹੈ। ਬਿਨਾਂ ਟੀਕਾ ਲੱਗੇ ਅਮਲਾ ਸਕੂਲ ਨਹੀਂ ਆ ਸਕੇਗਾ। ਸਿੱਖਿਆ ਡਾਇਰੈਕਟੋਰੇਟ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਗਏ ਦਿੱਤੇ ਹਨ ਕਿ ਜਿਨ੍ਹਾਂ ਅਧਿਆਪਕਾਂ ਤੇ ਸਕੂਲ ਸਟਾਫ਼ ਦਾ ਅਜੇ ਤੱਕ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਦਾ 15 ਅਕਤੂਬਰ ਤੱਕ ਟੀਕਾਕਰਨ ਕਰਵਾਇਆ ਜਾਵੇ। ਇਸ ਤੋਂ ਇਲਾਵਾ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਹਾਲੀਆ ਮੀਟਿੰਗ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਛੇਵੀਂ ਤੋਂ ਅੱਠਵੀਂ ਜਮਾਤਾਂ ਦੇ ਸਕੂਲ ਹੁਣ ਤਿਉਹਾਰਾਂ ਦੇ ਸੀਜ਼ਨ ਤੋਂ ਬਾਅਦ ਖੋਲ੍ਹੇ ਜਾਣਗੇ। ਮੀਟਿੰਗ ਵਿੱਚ ਕਿਹਾ ਗਿਆ ਕਿ ਛੇਵੀਂ ਤੋਂ ਅੱਠਵੀਂ ਜਮਾਤਾਂ ਲਈ ਸਕੂਲ ਤਿਉਹਾਰਾਂ ਤੋਂ ਬਾਅਦ ਹੀ ਖੋਲ੍ਹੇ ਜਾਣਗੇ। ਦਿੱਲੀ ਵਿੱਚ ਕੋਵਿਡ -19 ਲਾਗ ਦੀ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਰਾਜਧਾਨੀ ਵਿੱਚ ਕਰੋਨਾ ਕਾਰਨ ਇੱਕ ਵੀ ਮੌਤ ਨਹੀਂ ਹੋਈ ਹੈ। -ਪੱਤਰ ਪ੍ਰੇਰਕ