ਨਵੀਂ ਦਿੱਲੀ, 21 ਫਰਵਰੀ
ਦਿੱਲੀ ਦੇ ਕਈ ਹਿੱਸਿਆਂ ਵਿੱਚ ਅੱਜ ਹਲਕੀ ਬਾਰਿਸ਼ ਹੋਈ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਸਮਾਨ ਹੈ। ਮੌਸਮ ਵਿਭਾਗ ਨੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਦਿਨ ਦੇ ਸਮੇਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਥੇ ਹੀ ਸੋਮਵਾਰ ਦੇਰ ਰਾਤ ਕੌਮੀ ਰਾਜਧਾਨੀ ਵਿੱਚ ਬਾਰਿਸ਼ ਹੋਈ, ਜਿਸ ਨਾਲ ਹਵਾ ਗੁਣਵੱਤਾ ’ਤ ਮਾਮੂਲੀ ਸੁਧਾਰ ਹੋਇਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਵੇਰੇ ਅੱਠ ਵਜੇ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) 262 ਰਿਹਾ, ਜੋ ‘ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਦਿੱਲੀ ਵਿੱਚ ਫਰਵਰੀ ਦੇ ਮਹੀਨੇ ਹੁਣ ਤੱਕ ਪੰਜ ਦਿਨ ਬਾਰਿਸ਼ ਹੋਈ, ਜਦੋਂਕਿ ਪਿਛਲੇ ਸਾਲ ਇਸ ਮਹੀਨੇ ’ਚ ਇਕ ਵੀ ਦਿਨ ਬਾਰਿਸ਼ ਨਹੀਂ ਹੋਈ ਸੀ। -ਪੀਟੀਆਈ