ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਕੇਜਰੀਵਾਲ ਮੁਫਤ ਟੀਕੇ ਤੇ ਰਾਸ਼ਨ ਮੁਹੱਈਆ ਕਰਵਾਉਣ ਦਾ ਲਗਾਤਾਰ ਐਲਾਨ ਕਰਕੇ ਦੇਸ਼ ਤੇ ਦਿੱਲੀ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਜਦੋਂ ਕਿ ਦੋਵਾਂ ਨੇ ਮੁਫਤ ਟੀਕਾਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਲੋੜ ਅਨੁਸਾਰ ਦੇਸ਼ ਵਿੱਚ ਟੀਕਾਕਰਨ ਕਾਫ਼ੀ ਮਾਤਰਾ ਵੀ ਉਪਲਬਧ ਨਹੀਂ ਹੈ। ਅਨਿਲ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਦੇ ਸਾਰੇ ਲੋਕਾਂ ਨੂੰ ਮੁਫਤ ਟੀਕਾਕਰਨ ਦੇ ਨਾਲ-ਨਾਲ ਸਰਕਾਰ ਨੂੰ ਨਿੱਜੀ ਹਸਪਤਾਲਾਂ ਵਿਚ ਟੀਕਾ ਲਗਵਾਉਣ ਵਾਲੇ ਲੋਕਾਂ ਦੀ ਰਾਸ਼ੀ ਵਾਪਸ ਕੀਤੀ ਜਾਵੇ ਅਤੇ 54 ਲੱਖ ਰਾਸ਼ਨ ਕਾਰਡ ਬਿਨੈਕਾਰਾਂ ਦੇ ਰਾਸ਼ਨ ਕਾਰਡ ਤੁਰੰਤ ਪ੍ਰਭਾਵ ਨਾਲ ਬਣਾਏ ਜਾਣ। ਸੂਬਾ ਪ੍ਰਧਾਨ ਨੇ ਇਹ ਬਿਆਨ ਰਾਜ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦਿੱਤਾ।