ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਪਰੈਲ
ਅੱਜ ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ’ਤੇ ਗ਼ਦਰ ਲਹਿਰ ਦਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਸਥਾਪਨਾ ਦਿਵਸ ਦੀ ਸ਼ੁਰੂਆਤ ਨਾਅਰਿਆਂ ਦੀ ਗੂੰਜ ਨਾਲ ਕੀਤੀ। ਗ਼ਦਰ ਲਹਿਰ ਬਾਰੇ ਬੋਲਦਿਆਂ ਅਮਰੀਕ ਸਿੰਘ ਫਫੜੇ ਭਾਈਕੇ , ਬਲਦੇਵ ਸਿੰਘ ਭਾਈਰੂਪਾ ਨੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਆਪਣੇ ਦੇਸ਼ ਨੂੰ ਸਾਮਰਾਜੀ ਹਕੂਮਤਾਂ ਨੇ ਗੁਲਾਮ ਬਣਾਇਆ ਹੋਇਆ ਸੀ। ਸਾਮਰਾਜ ਤੋਂ ਦੇਸ਼ ਨੂੰ ਆਜ਼ਾਦ ਕਰਾਉਣ ਵਾਸਤੇ ਗ਼ਦਰ ਲਹਿਰ ਦੀ ਬਾਨੀ ਬਾਬਾ ਸੋਹਣ ਸਿੰਘ ਭਕਨਾ, ਲਾਲਾ ਹਰਦਿਆਲ ਐੱਮਏ ਜੁਆਲਾ ਸਿੰਘ ਠੱਠੀਆਂ, ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਨੀਂਹ ਰੱਖੀ। ਉਸ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਵਾਸਤੇ ਉਨ੍ਹਾਂ ਯੋਧਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਤਾਂ ਹੁਣ ਫਿਰ ਕਾਰਪੋਰੇਟ ਘਰਾਣਿਆਂ ਨੇ ਆਪਣੇ ਦੇਸ਼ ਨੂੰ ਪੂਰੀ ਤਰ੍ਹਾਂ ਕਬਜ਼ੇ ਵਿਚ ਲੈ ਲਿਆ ਹੈ। ਹੁਣ ਵੇਲਾ ਆ ਗਿਆ ਹੈ ਸਾਰੇ ਮਿਲ ਕੇ ਉਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਅੱਜ ਦੇਸ਼ ਨੂੰ ਵੇਚਣ ਵਾਲੀਆਂ ਸਰਕਾਰਾਂ ਤੇ ਕਾਰਪੋਰੇਟ ਘਰਾਣਿਆਂ ਤੋਂ ਗੁਲਾਮ ਹੋਣ ਤੋਂ ਬਚਾਇਆ ਜਾਵੇ। ਇਸ ਮੌਕੇ ਸੁਰਿੰਦਰ ਢੰਡੀਆਂ, ਦਰਸ਼ਨ ਜਟਾਣਾ, ਗੁਰਨਾਮ ਭੀਖੀ, ਮਾਸਟਰ ਬੂਟਾ ਸਿੰਘ, ਪਰਗਟ ਸਿੰਘ, ਪੂਰਨ ਸਿੰਘ, ਬਲਦੇਵ ਸਿੰਘ, ਜਸਕਰਨ ਉੱਗਰ ਸਿੰਘ ਮਾਨਸਾ, ਅਮਰਜੀਤ ਹਨੀ, ਗੁਰਮੇਲ ਸਿੰਘ ਜਨਾਲ ਜੋਗਿੰਦਰ ਨੈਨ, ਕੁਲਦੀਪ ਸਿੰਘ, ਸੁਖਚੈਨ ਸਿੰਘ ਰੱਤਾਖੇੜਾ ਨੇ ਸੰਬੋਧਨ ਕੀਤਾ।