ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦਾ ਦੇਸ਼ਾਂ ਵਿਦੇਸ਼ਾਂ ਵਿੱਚ ਨਾਂ ਚਮਕਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਕਮੇਟੀ ਦੇ ਸਟਾਫ਼ ਦਾ ਹੈ। ਇੱਥੇ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਸਟਾਫ਼ ਨਾਲ ਪਲੇਠੀ ਮੀਟਿੰਗ ਮੌਕੇ ਸ੍ਰੀ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਸਟਾਫ਼ ਨੇ ਕਮੇਟੀ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਿਆ ਹੈ। ਇਸ ਮੌਕੇ ਕਮੇਟੀ ਦੇ ਨਵੇਂ ਚੁਣੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਟਾਫ਼ ਨੂੰ ਕਿਹਾ ਕਿ ਸੰਗਤ ਦੇ ਕੰਮ ਪ੍ਰਵਾਨ ਚੜ੍ਹਾਉਣ ਵਿੱਚ ਸਟਾਫ਼ ਦਾ ਰੋਲ ਹਮੇਸ਼ਾ ਮਹੱਤਵਪੂਰਨ ਹੁੰਦਾ ਹੈ।
ਇਸ ਮੌਕੇ ਮੀਤ ਸਕੱਤਰ ਜਸਮੇਨ ਸਿੰਘ ਨੋਨੀ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ, ਮੈਂਬਰ ਤੇ ਸਟਾਫ਼ ਮੈਂਬਰ ਹਾਜ਼ਰ ਸਨ।