ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਨਵੰਬਰ
ਦਿੱਲੀ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਉੱਚ ਸਿੱਖਿਆ ਦੇਣ ਦੇ ਮੰਤਵ ਨਾਲ ਕੇਜਰੀਵਾਲ ਸਰਕਾਰ 18.75 ਏਕੜ ਦੇ ਖੇਤਰ ਵਿੱਚ ਸੂਰਜਮਲ ਵਿਹਾਰ, ਪੂਰਬੀ ਦਿੱਲੀ ਵਿੱਚ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦਾ ਨਵਾਂ ਕੈਂਪਸ ਬਣਾ ਰਹੀ ਹੈ। ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਦੇ ਨਿਰਮਾਣ ਦੇ ਅੰਤਿਮ ਪੜਾਅ ਦਾ ਜਾਇਜ਼ਾ ਲਿਆ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੇਂ ਕੈਂਪਸ ਦੀ ਤਿਆਰੀ ਤੋਂ ਬਾਅਦ ਇੱਥੇ 2400 ਦੇ ਕਰੀਬ ਵਿਦਿਆਰਥੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨਗੇ। ਮੌਜੂਦਾ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੈਂਪਸ ਵਿੱਚ ਰੋਬੋਟਿਕਸ ਤੇ ਆਟੋਮੇਸ਼ਨ, ਡਿਜ਼ਾਈਨ ਅਤੇ ਇਨੋਵੇਸ਼ਨ, ਫਾਇਰ-ਮੈਨੇਜਮੈਂਟ, ਲਬਿਰਲ ਆਰਟਸ ਸਮੇਤ 5 ਵਿਸ਼ੇਸ਼ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।