ਨਵੀਂ ਦਿੱਲੀ, 6 ਜੁਲਾਈ
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਿਤ ਸੀਬੀਆਈ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਸੀਬੀਆਈ ਨੇ ਦੋਸ਼ ਲਾਇਆ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਬਦਲਾਅ ਦੌਰਾਨ ਬੇਨੇਮੀਆਂ ਕੀਤੀਆਂ ਗਈਆਂ ਸਨ ਤਾਂ ਕਿ ਲਾਇਸੈਂਸਧਾਰਕਾਂ ਨੂੰ ਨਾਜਾਇਜ਼ ਲਾਭ ਪਹੁੰਚਾਇਆ ਜਾ ਸਕੇ। ਸੀਬੀਆਈ ਨੇ ਇਸ ਮਾਮਲੇ ਵਿੱਚ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸੀਬੀਆਈ ਦੀ ਐੱਫਆਈਆਰ ਦੇ ਆਧਾਰ ’ਤੇ ਸਾਬਕਾ ਉਪ ਮੁੱਖ ਮੰਤਰੀ ਨੂੰ 9 ਮਾਰਚ 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ