ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਮਾਰਚ
ਯੂਕਰੇਨ ’ਤੇ ਰੂਸ ਦੇ ਹਮਲੇ ਦੌਰਾਨ ਫਸੇ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣ ਵਿੱਚ ਕੇਂਦਰ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਇਥੇ ਯੂਥ ਕਾਂਗਰਸ ਵੱਲੋ ਪ੍ਰਦਰਸ਼ਨ ਕੀਤਾ ਗਿਆ। ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਇਹ ਪ੍ਰਦਰਸ਼ਨ ਕਰਦੇ ਹੋਏ ਕਾਰਕੁਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਯੂਥ ਕਾਂਗਰਸੀਆਂ ਨੂੰ ਪੁਲੀਸ ਨੇ ਅੱਗੇ ਵੱਧਣ ਤੋਂ ਰੋਕਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਰੋਕਾਂ ਟੱਪਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਡੀਟੀਸੀ ਦੀ ਬੱਸ ਚ ’ਭਰ ਕੇ ਥਾਣੇ ਲੈਣ ਗਈ।