ਨਵੀਂ ਦਿੱਲੀ, 9 ਅਕਤੂਬਰ
ਦਿੱਲੀ ਦੀ ‘ਨਾਈਟ ਲਾਈਫ’ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਪ ਰਾਜਪਾਲ ਵੀਕੇ ਸਕਸੈਨਾ ਨੇ ਾਨਲਾਈਨ ਖਰੀਦਦਾਰੀ ਅਤੇ ਡਿਲੀਵਰੀ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਆਵਾਜਾਈ ਦੀਆਂ ਸਹੂਲਤਾਂ ਸਮੇਤ 300 ਤੋਂ ਵੱਧ ਅਦਾਰਿਆਂ ਨੂੰ 24 ਘੰਟੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਉਪ ਰਾਜਪਾਲ ਦੇ ਦਫਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ 314 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚੋਂ ਕੁਝ ਅਰਜ਼ੀਆਂ 2016 ਤੋਂ ਫ਼ੈਸਲੇ ਦੀ ਉਡੀਕ ’ਚ ਸਨ। ਅਧਿਕਾਰੀਆਂ ਨੇ ਦੱਸਿਆ ਕਿ ਉਪ ਰਾਜਪਾਲ ਨੇ ਇਸ ਸਬੰਧ ਵਿੱਚ ਸੱਤ ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।