ਨਵੀਂ ਦਿੱਲੀ:
ਹੀਰੋ ਮੋਟੋਕਾਰਪ ਨੇ ਕਿਹਾ ਕਿ ਉਸ ਨੂੰ ਦਿੱਲੀ ਜੀਐਸਟੀ ਅਧਿਕਾਰੀਆਂ ਤੋਂ 17 ਕਰੋੜ ਰੁਪਏ ਤੋਂ ਵੱਧ ਦਾ ਡਿਮਾਂਡ ਨੋਟਿਸ ਮਿਲਿਆ ਹੈ। ਹੀਰੋ ਮੋਟੋਕਾਰਪ ਨੇ ਕਿਹਾ ਕਿ ਜੀਐੱਸਟੀ ਦਫ਼ਤਰ ਤੋਂ ਵਿੱਤੀ ਸਾਲ 2019-20 ਲਈ ਇਨਪੁਟ ਟੈਕਸ ਕ੍ਰੈਡਿਟ ਦੀ ਮਨਜ਼ੂਰੀ ਨਾ ਦੇਣ ਲਈ ਇੱਕ ਨੋਟਿਸ ਮਿਲਿਆ ਹੈ। ਕੰਪਨੀ ਨੇ ਦਾਅਵਾ ਕੀਤਾ ਕੰਪਨੀ ਅਪੀਲ ਦਾਇਰ ਕਰਨ ਸਮੇਤ ਇਸ ਸਬੰਧੀ ਢੁਕਵੇਂ ਕਦਮ ਚੁੱਕੇਗੀ। ਉਸ ਨੇ ਕਿਹਾ ਕਿ ਕੰਪਨੀ ਦੇ ਵਿੱਤੀ, ਸੰਚਾਲਨ ਜਾਂ ਹੋਰ ਗਤੀਵਿਧੀਆਂ ’ਤੇ ਇਸ ਦਾ ਕੋਈ ਪ੍ਰਭਾਵ ਨਹੀਂ ਪਵੇਗਾ। -ਪੱਤਰ ਪ੍ਰੇਰਕ